ਰਿਸ਼ਵਤ ਲੈਣ ਦੇ ਦੋਸ਼ ‘ਚ ਆਪ ਵਿਧਾਇਕ ਦਾ ਪੀ.ਏ ਹਿਰਾਸਤ ‘ਚ ,ਵਿਧਾਇਕ ਤੋਂ ਵੀ ਪੁੱਛਗਿੱਛ

ਸਰਪੰਚ ਦੇ ਪਤੀ ਤੋਂ ਕਥਿਤ ਤੌਰ ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਵਲੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਤੇ ਉਨ੍ਹਾਂ ਦੇ ਪੀ.ਏ. ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਹੈ। ਹਾਲਾਂਕਿ, ਵਿਜੀਲੈਂਸ ਵੱਲੋਂ ਇਸ ਦੀ ਅਧਿਕਾਰਿਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ, ਜਦੋਂਕਿ ਰਿਸ਼ਵਤ ਦੇਣ ਵਾਲੇ ਸਰਪੰਚ ਦੇ ਪਤੀ ਨੇ ਦੋਸ਼ ਲਗਾਏ ਹਨ ਕਿ, ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਪੀ.ਏ. ਖਿਲਾਫ਼ ਉਨ੍ਹਾਂ ਨੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੂੰ ਸ਼ਕਾਇਤ ਕੀਤੀ ਸੀ, ਜਿਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹੋਇਆ ਵਿਧਾਇਕ ਤੇ ਉਸ ਦੇ ਪੀਏ ਤੋਂ ਪੁੱਛਗਿੱਛ ਹੋ ਰਹੀ ਹੈ।

Total Views: 279 ,
Real Estate