ਰਿਸ਼ਵਤ ਲੈਣ ਵਾਲਾ ਤਾਂ ਮੇਰਾ PA ਹੈ ਹੀ ਨਹੀਂ: ‘ਆਪ’ ਵਿਧਾਇਕ

ਬਠਿੰਡਾ ‘ਚ ਆਪ ਵਿਧਾਇਕ ਦੇ ਪੀਏ ਵੱਲੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ‘ਆਪ’ ਵਿਧਾਇਕ ਅਮਿਤ ਰਤਨ ਨੇ ਕਿਹਾ ਹੈ ਕਿ ਵਿਜੀਲੈਂਸ ਨੇ ਜਿਸ ਸ਼ਖ਼ਸ ਰੇਸ਼ਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਉਹ ਮੇਰਾ ਪੀ. ਏ. ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਪੀ. ਏ. ਦਾ ਨਾਂ ਰਣਬੀਰ ਸਿੰਘ ਹੈ। ਵਿਧਾਇਕ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਂਝ ਵੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਹੈ ਅਤੇ ਅਜਿਹੇ ਮਾਮਲੇ ‘ਚ ਉਨ੍ਹਾਂ ਦਾ ਨਾਂ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ।

Total Views: 267 ,
Real Estate