ਚੋਣ ਜਾਬਤੇ ਦੇ ਪਹਿਲੇ ਦਿਨ ਹੀ ਪੰਗੇ ‘ਚ ਪੈ ਗਿਆ ਭਗਵੰਤ ਮਾਨ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਬੀਤੇ ਦਿਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਮੋਗਾ ਜ਼ਿਲ੍ਹੇ ਦੇ ਛੇ ਪਿੰਡਾਂ ‘ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਮਾਨ ਵਲੋਂ ਜ਼ਿਲ੍ਹੇ ਦੇ ਦੋ ਪਿੰਡਾਂ ‘ਚ ਸਰਕਾਰੀ ਥਾਵਾਂ ‘ਤੇ ਨੁੱਕੜ ਬੈਠਕਾਂ ਕੀਤੀਆਂ ਗਈਆਂ। ਇਸ ਨੂੰ ਲੈ ਕੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ‘ਆਪ’ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਇਸ ਦੌਰਾਨ ਕੋਈ ਵੀ ਚੋਣ ਬੈਠਕ ਜਾਂ ਰੈਲੀ ਸਰਕਾਰੀ ਥਾਂ ‘ਤੇ ਨਹੀਂ ਕੀਤੀ ਜਾ ਸਕਦੀ।

Total Views: 535 ,
Real Estate