ਮਹਿਲਾ ਟੀ-20 ਵਿਸ਼ਵ ਕੱਪ-2023, ਭਾਰਤੀ ਲੜਕੀਆਂ ਸੈਮੀਫਾਇਨਲ ਵਿੱਚ

ਮਹਿਲਾ ਟੀ-20 ਵਿਸ਼ਵ ਕੱਪ-2023 ‘ਚ ਭਾਰਤ ਨੇ ਆਇਰਲੈਂਡ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ ਰੁਕ ਗਿਆ ਅਤੇ ਭਾਰਤ ਨੇ ਡਕਵਰਥ ਲੁਈਸ ਨਿਯਮ ਦੇ ਆਧਾਰ ‘ਤੇ ਇਹ ਮੈਚ 5 ਦੌੜਾਂ ਨਾਲ ਜਿੱਤ ਲਿਆ। ਮਹਿਲਾ ਟੀ-20 ਵਿਸ਼ਵ ਕੱਪ ‘ਚ ਸਮ੍ਰਿਤੀ ਮੰਧਾਨਾ ਦੀ 87 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਆਇਰਲੈਂਡ ਦੇ ਸਾਹਮਣੇ ਜਿੱਤ ਲਈ 156 ਦੌੜਾਂ ਦੀ ਚੁਣੌਤੀ ਰੱਖੀ ਸੀ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਨ ਆਈ ਆਇਰਲੈਂਡ ਦੀ ਟੀਮ ਦੀਆਂ ਦੋ ਵਿਕਟਾਂ ਪਹਿਲੇ ਹੀ ਓਵਰ ਵਿੱਚ ਆਊਟ ਹੋ ਗਈਆਂ ਸਨ।

Total Views: 476 ,
Real Estate