ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਉਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ ਮਨਮੋਹਨ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਨਾਂ ਦੀ ਚੋਣ ਲੜਣ ’ਚ ਦਿਲਚਸਪੀ ਨਹੀਂ ਹੈ। ਉਨਾਂ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿਖੇ ਡਾ ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਇਕ ਸਦਾਚਾਰਕ ਮਿਲਣੀ ਸੀ ਜਿਸ ਦੌਰਾਨ ਉਨਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਯੋਜਨਾ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ ਸੀ। ਸੂਬੇ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਪਾਰਟੀ ਦੇ ਮੁੱਖ ਪ੍ਰਚਾਰਕਾਂ ਦੇ ਨਾਵਾਂ ਦਾ ਫੈਸਲਾ ਕਰਨਾ ਕਾਂਗਰਸ ਹਾਈ ਕਮਾਂਡ ਦਾ ਕੰਮ ਹੈ।ਪਰ ਖ਼ਬਰਾਂ ਅਨੁਸਾਰ ਕੈਪਟਨ ਅਮਰਿੰਦਰ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਡਾ। ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਘਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਮਨਾਉਣ ਹੀ ਗਏ ਸਨ ਤੇ ਡਾ ਮਨਮੋਹਨ ਸਿੰਘ ਨੇ ਖੁਦ ਉਨ੍ਹਾਂ ਨੂੰ ਇਹ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।
Total Views: 444 ,
Real Estate


















