ਗੈਰਕਾਨੂੰਨੀ ਪ੍ਰਵਾਸੀਆਂ ਤੋਂ ਤੰਗ ਕੈਨੇਡਾ ਦਾ ਕਿਊਬੈਕ ਸੂਬਾ

ਪ੍ਰਧਾਨ ਮੰਤਰੀ ਟਰੂਡੋ ਨੂੰ ਚਿੱਠੀ ਲਿਖ ਕੇ ਕਿਊਬੈਕ ਸਰਕਾਰ ਨੇ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਦਾਖ਼ਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਤੁਰੰਤ ਕੈਨੇਡਾ ਦੇ ਵੱਖ ਵੱਖ ਰਾਜਾਂ ਵਿਚ ਭੇਜ ਦਿੱਤਾ ਜਾਵੇ ਤਾਂਕਿ ਸਥਾਨਕ ਪ੍ਰਸ਼ਾਸਨ ਇਸ ਅਣਕਿਆਸੇ ਬੋਝ ਤੋਂ ਬਚ ਸਕੇ। ਕਿਊਬੈਕ ਦੇ ਪ੍ਰੀਮੀਅਰ ਫਰਾਂਸਵਾ ਲੈਗੋ ਨੇ ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੇ ਪੱਤਰ ਵਿਚ ਕੀਤਾ ਹੈ। ਫਰਾਂਸਵਾ ਲੈਗੋ ਤੋਂ ਪਹਿਲਾਂ ਕਿਊਬੈਕ ਦੀ ਇੰਮੀਗ੍ਰੇਸ਼ਨ ਮੰਤਰੀ ਵੀ ਇਹ ਮੁੱਦਾ ਫੈਡਰਲ ਸਰਕਾਰ ਕੋਲ ਉਠਾ ਚੁੱਕੀ ਹੈ।

Total Views: 163 ,
Real Estate