ਰਿਸ਼ਵਤ ਕੇਸ ਵਿੱਚ ਆਪ MLA ਅਮਿਤ ਰਤਨ ਗ੍ਰਿਫ਼ਤਾਰ

ਪੰਜਾਬ ਵਿਜਿਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ । ਉਸਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਰਿਸ਼ਵਤ ਕਾਂਡ ਨਾਲ ਸਬੰਧਤ ‘ਕਾਲ ਰਿਕਾਰਡ’ ਜਾਂਚ ਲਈ ਮੁਹਾਲੀ ਭੇਜਿਆ ਗਿਆ ਸੀ, ਜਿੱਥੋਂ ਕਾਲ ਵਿਚਲੀ ਆਵਾਜ਼ ਵਿਧਾਇਕ ਅਮਿਤ ਰਤਨ ਦੀ ਹੋਣ ਬਾਰੇ ਪੁਸ਼ਟੀ ਹੋ ਗਈ ਸੀ। ਸਰਕਾਰ ਵੱਲੋਂ ਵਿਜੀਲੈਂਸ ਨੂੰ ਵਿਧਾਇਕ ਖ਼ਿਲਾਫ਼ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।

Total Views: 144 ,
Real Estate