
ਆਸਟਰੇਲੀਆ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਉਸ ਨੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ। ਆਸਟਰੇਲੀਆ ਦੀ ਬੱਲੇਬਾਜ਼ ਬੇਥ ਮੂਨੀ ਨੇ 37 ਗੇਂਦਾਂ ਵਿੱਚ 54 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਭਾਰਤੀ ਟੀਮ 173 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਹੋਈ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 167 ਦੌੜਾਂ ਹੀ ਬਣਾ ਸਕੀ ਤੇ ਮੈਚ ਹਾਰ ਗਈ। ਭਾਰਤ ਤਰਫੋਂ ਕਪਤਾਨ ਹਰਮਨਪ੍ਰੀਤ ਕੌਰ ਨੇ ਸਭ ਤੋਂ ਵਧ 52 ਦੌੜਾਂ ਬਣਾਈਆਂ। ਦੂਜਾ ਸੈਮੀਫਾਈਨਲ ਮੁਕਾਬਲਾ ਭਲਕੇ ਇੰਗਲੈਂਡ ਤੇ ਮੇਜ਼ਬਾਨ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ।
Total Views: 156 ,
Real Estate
















