ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅੰਮ੍ਰਿਤਸਰ ਦੀ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਅਜਨਾਲਾ ਦੀ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਸਿੰਘ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਲਵਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੇ ਹੀ ਅਜਨਾਲਾ ਥਾਣੇ ਵਾਲਾ ਟਕਰਾਅ ਵਾਪਰਿਆ ਸੀ।

Total Views: 497 ,
Real Estate