ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸ਼ੀਠ ਨੇ ਫਰੀਦਕੋਟ ਅਦਾਲਤ ‘ਚ ਦਾਇਰ ਕੀਤੀ ਚਾਰਜਸ਼ੀਟ, ਸੈਣੀ ਤੇ ਬਾਦਲਾਂ ਦੇ ਨਾਂ ਵੀ ਸ਼ਾਮਲ ਦੱਸੇ ਜਾ ਰਹੇ ਹਨ

2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਖਬਰਾਂ ਮੁਤਾਬਕ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਸੁਮੇਧ ਸੈਣੀ, ਉਮਰਾਨੰਗਲ, ਚਰਨਜੀਤ ਸ਼ਰਮਾ ਦਾ ਵੀ ਸ਼ਾਮਲ ਹੈ।  ਚਾਰਜ ਸ਼ੀਟ ਵਿਚ 307,120 ਸਣੇ ਵੱਖ ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

Total Views: 407 ,
Real Estate