ਸਿੱਧੂ ਮੂਸੇਵਾਲਾ ਕਤਲ ਮਾਮਲੇ ਬਾਰੇ ਤਨਮਨਜੀਤ ਸਿੰਘ ਢੇਸੀ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰਾਲੇ ਨੂੰ ਪੁੱਛੇ ਸਵਾਲ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੁਣ ਤੱਕ ਨਿਆਂ ਨਾ ਮਿਲਣ ਦੇ ਮੁੱਦੇ ਨੂੰ ਹੁਣ ਬ੍ਰਿਟੇਨ ‘ਚ ਭਾਰਤੀ ਮੂਲ ਦੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਚੁੱਕਿਆ ਹੈ। ਉਨ੍ਹਾਂ ਨੇ ਬ੍ਰਿਟੇਨ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਭਾਰਤੀ ਅਧਿਕਾਰੀਆਂ ਦੀ ਮਦਦ ਕੀਤੀ ਜਾਵੇ ਤਾਂ ਜੋ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਮਿਲ ਸਕੇ। ਇਸ ਬਾਬਤ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਪੋਸਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਆਪਣੀ ਇਸ ਪੋਸਟ ਵਿੱਚ ਢੇਸੀ ਨੇ ਲਿਖਿਆ, ”ਸਿੱਧੂ ਮੂਸੇਵਾਲਾ ਦੇ ਦੁਖਦਾਈ ਦੇਹਾਂਤ ਤੋਂ 8 ਮਹੀਨਿਆਂ ਬਾਅਦ ਉਨ੍ਹਾਂ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਨਿਆਂ ਦੇ ਹੱਕਦਾਰ ਹਨ।” ‘ਬ੍ਰਿਟੇਨ ਇਸ ਸਾਬਕਾ ਨਿਵਾਸੀ ਦੇ ਕਾਤਲਾਂ ਨੂੰ ਅਜੇ ਵੀ ਸਜ਼ਾ ਨਹੀਂ ਮਿਲੀ। ਇਸ ਲਈ ਬ੍ਰਿਟੇਨ ਦੀ ਸਰਕਾਰ ਨੂੰ ਭਾਰਤੀ ਅਧਿਕਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਗੁਨਾਹਗਾਰਾਂ ਨੂੰ ਸਜ਼ਾ ਦਿੱਤੀ ਜਾ ਸਕੇ।”
ਇਸ ਦੇ ਨਾਲ ਢੇਸੀ ਨੇ ਇੱਕ ਗੱਲਬਾਤ ਦੀ ਤਸਵੀਰ ਵੀ ਸਾਂਝਾ ਕੀਤੀ, ਜਿਸ ਵਿੱਚ ਤਨਮਨਜੀਤ ਸਿੰਘ ਢੇਸੀ ਦੇ ਇਸ ਮਾਮਲੇ ‘ਚ ਕੀਤੇ ਸਵਾਲ ਦਾ ਬ੍ਰਿਟੇਨ ਦੀ ਸਰਕਾਰ ਵੱਲੋਂ ਜਵਾਬ ਦਿੱਤਾ ਗਿਆ ਹੈ।
ਤਨਮਨਜੀਤ ਸਿੰਘ ਢੇਸੀ ਨੇ ਲਿਖਤੀ ਰੂਪ ਵਿੱਚ ਬ੍ਰਿਟੇਨ ਦੇ ਵਿਦੇਸ਼ ਸਕੱਤਰ ਨੂੰ ਸਵਾਲ ਕੀਤਾ ਹੈ ਕਿ ‘ਕੀ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਾਲ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੱਲਬਾਤ ਕੀਤੀ ਤੇ ਕੀ ਇਸ ਮਾਮਲੇ ‘ਚ ਨਿਆਂ ਲਈ ਉਚਿਤ ਕਦਮ ਚੁੱਕੇ ਜਾ ਰਹੇ ਹਨ।’
ਢੇਸੀ ਦੇ ਸਵਾਲ ਦੇ ਜਵਾਬ ਵਿੱਚ ਬ੍ਰਿਟੇਨ ਦੀ ਵਿਦੇਸ਼ੀ ਮਾਮਲਿਆਂ ਦੀ ਰਾਜ ਮੰਤਰੀ ਐਨੀ ਮੈਰੀ ਟ੍ਰੇਵੇਲਿਅਨ ਨੇ ਲਿਖਿਆ, ‘ਅਸੀਂ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਮਲੇ ਤੋਂ ਜਾਣੂ ਹਾਂ ਅਤੇ ਭਾਰਤ ‘ਚ ਸਾਡੇ ਨੈੱਟਵਰਕ ਸਾਰੀ ਸਥਿਤੀ ‘ਤੇ ਨਜ਼ਰ ਬਣਾਈ ਹੋਏ ਹਨ।’
‘ਹਾਲਾਂਕਿ, ਅਸੀਂ ਇਹ ਸਮਝਦੇ ਹਾਂ ਕਿ ਭਾਰਤ ਅਤੇ ਭਾਰਤੀ ਕਾਨੂੰਨ ਪ੍ਰਣਾਲੀ ਦਾ ਮਾਮਲਾ ਹੈ। ਆਮ ਤੌਰ ‘ਤੇ ਜਦੋਂ ਵੀ ਸਾਨੂੰ ਕੋਈ ਮੁੱਦਾ ਲੱਗਦਾ ਹੈ, ਅਸੀਂ ਉਸ ਨੂੰ ਸਿੱਧਾ ਭਾਰਤ ਸਰਕਾਰ ਅਤੇ ਉੱਥੋਂ ਦੇ ਸਬੰਧਿਤ ਮੰਤਰਾਲੇ ਦੀ ਨਜ਼ਰ ਕਰਵਾ ਦਿੰਦੇ ਹਾਂ।’
Total Views: 220 ,
Real Estate