
ਕੋਟਕਪੁਰਾ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ੍ਰੀ ਬਾਦਲ ਨੂੰ ਦਿੱਤਾ ਗਿਆ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖੇ ਪੱਤਰ ਵਿਚ ਭਾਜਪਾ ਆਗੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਸ੍ਰੀ ਬਾਦਲ ਨੇ ਪੰਥ ਦਾ ਵਿਸ਼ਵਾਸ ਗੁਆ ਲਿਆ ਹੈ। ਇਸ ਲਈ ਉਹ ‘ਫ਼ਖ਼ਰ-ਏ-ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦੇ, ਉਨ੍ਹਾਂ ਨੂੰ ਇਹ ਸਨਮਾਨ ਤੁਰਤ ਵਾਪਸ ਕਰ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ (ਜਥੇਦਾਰ) ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਤੋਂ ਬਰੀ ਹੋਣ ਤੱਕ ਆਪਣਾ ‘ਫ਼ਖ਼ਰ-ਏ-ਕੌਮ’ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਕੇਸ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਦਾਇਰ ਚਾਰਜਸ਼ੀਟ ਨੂੰ ਮਨਘੜਤ, ਫਰਜ਼ੀ ਤੇ ਝੂਠੀ ਕਰਾਰ ਦਿੰਦਿਆਂ ਦੋਸ਼ ਪੱਤਰ ਦਾ ਅਦਾਲਤ ਵਿਚ ਤੇ ਲੋਕਾਂ ਦੀ ਕਚਹਿਰੀ ਵਿਚ ਮੁਕਾਬਲਾ ਕਰਨ ਦਾ ਐਲਾਨ ਕੀਤਾ ਹੈ।
Jathedar @AkalTakhtSahib ji should ask Parkash Singh Badal ji to return his Fakre Qaum till the time he is acquitted from Kotkapura firing case.
ਜਥੇਦਾਰ @AkalTakht ਸਾਹਿਬ ਜੀ ਨੂੰ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਕੋਟਕਪੂਰਾ ਗੋਲੀ ਕਾਂਡ ਤੋਂ ਬਰੀ ਹੋਣ ਤੱਕ ਆਪਣਾ ਫੱਕਰ ਕੌਮ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ। pic.twitter.com/I21paJ2hjb— RP Singh National Spokesperson BJP (@rpsinghkhalsa) February 25, 2023


















