
ਗੋਇਦਵਾਲ ਸਾਹਿਬ ਜੇਲ੍ਹ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਮਨਦੀਪ ਸਿੰਘ ਤੂਫ਼ਾਨ ਵਾਸੀ ਰਾਏ ਦੀ ਗੋਇਦਵਾਲ ਸਾਹਿਬ ਜੇਲ੍ਹ ਵਿੱਚ ਝੜਪ ਦੌਰਾਨ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੇਸ਼ਵ ਵਾਸੀ ਬਠਿੰਡਾ ਅਤੇ ਮਨਮੋਹਨ ਸਿੰਘ ਮੋਹਣਾ ਵਾਸੀ ਬੁਢਲਾਡਾ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਮਨਮੋਹਨ ਸਿੰਘ ਮੋਹਣਾ ਦੀ ਵੀ ਮੌਤ ਹੋ ਗਈ ਹੈ। ਆਪਸੀ ਲੜਾਈ ‘ਚ ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ। ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ.ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਹੈ ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਗੈਂਗਸਟਰ ਮਨਦੀਪ ਦੀ ਜੇਲ ‘ਚ ਕਿਸੇ ਗੱਲ ਨੂੰ ਲੈ ਕੇ ਹਵਾਲਾਤੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਹਵਾਲਾਤੀਆਂ ਨੇ ਉਸ ਦੀ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਝੜਪ ‘ਚ 3 ਤੋਂ 4 ਜ਼ਖਮੀ ਹੋਏ ਹਨ। ਮਨਦੀਪ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਹੈ।
Total Views: 126 ,
Real Estate


















