ਆਪ ਆਗੂ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰੀ ਅੱਜ ਕੀਤਾ ਜਾਵੇਗਾ ਅਦਾਲਤ ‘ਚ ਪੇਸ਼

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਸੀਬੀਆਈ ਨੇ ਉਹਨਾਂ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ । ਦੱਸਿਆ ਗਿਆ ਹੈ ਕਿ ਆਬਕਾਰੀ ਵਿਭਾਗ ਦੇ ਇੱਕ ਆਈਏਐਸ ਅਧਿਕਾਰੀ ਨੇ ਪੁੱਛਗਿੱਛ ਦੌਰਾਨ ਸਿਸੋਦੀਆ ਦਾ ਨਾਮ ਲਿਆ ਸੀ। ਅਧਿਕਾਰੀ ਨੇ ਕਿਹਾ- ਸਿਸੋਦੀਆ ਨੇ ਅਜਿਹੀ ਸ਼ਰਾਬ ਪਾਲਿਸੀ ਬਣਾਈ ਸੀ, ਜਿਸ ਨਾਲ ਸਰਕਾਰ ਨੂੰ ਫਾਇਦਾ ਨਾ ਹੋਵੇ ਤੇ ਵਪਾਰੀਆਂ ਨੂੰ ਵੱਡਾ ਫਾਇਦਾ ਹੋਵੇ। ਇਸ ਬਿਆਨ ਦੇ ਆਧਾਰ ‘ਤੇ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਗਈ ਸੀ। ਅਧਿਕਾਰੀ ਨੇ ਸਿਸੋਦੀਆ ‘ਤੇ ਸਬੂਤ ਨਸ਼ਟ ਕਰਨ ਦਾ ਵੀ ਦੋਸ਼ ਲਗਾਇਆ ਸੀ। ਜਦੋਂ ਸੀਬੀਆਈ ਨੇ ਸਿਸੋਦੀਆ ਅਤੇ ਆਹਮੋ-ਸਾਹਮਣੇ ਬੈਠੇ ਅਧਿਕਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਕਈ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਇਹ ਸਿਸੋਦੀਆ ਦੀ ਗ੍ਰਿਫਤਾਰੀ ਦਾ ਕਾਰਨ ਬਣਿਆ।

Total Views: 401 ,
Real Estate