ਅਜਨਾਲਾ ਘਟਨਾ ‘ਤੇ ਪੰਜਾਬ ਪੁਲਿਸ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਥਾਣੇ ‘ਚ ਵੜਨ ਦੇ ਮਾਮਲੇ ਨੂੰ ਲੈ ਕੇ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲੀਸ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਇੰਟੈਲੀਜੈਂਸ ਬਿਊਰੋ ਨੇ ਪੰਜਾਬ ਵਿੱਚ ਦੋ-ਤਿੰਨ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅਜਨਾਲਾ ਪੁਲਿਸ ਨੇ 18 ਫਰਵਰੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਸਮੇਤ ਲਵਪ੍ਰੀਤ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ।

Total Views: 77 ,
Real Estate