ਇਸ ਜਿਲ੍ਹੇ ਵਿੱਚ ਵਿੱਚ ਤਿੰਨ ਦਿਨਾਂ ਲਈ ਇੰਟਰਨੈੱਟ ਕੀਤਾ ਗਿਆ ਬੰਦ !

ਹਰਿਆਣਾ ਸਰਕਾਰ ਨੇ ਨੂਹ ਜ਼ਿਲ੍ਹੇ ਵਿੱਚ ਤਿੰਨ ਦਿਨਾਂ ਲਈ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਹ ਕਦਮ ਫਿਰਕੂ ਤਣਾਅ ਰੋਕਣ ਤੇ ਅਮਨ ਦੀ ਬਹਾਲੀ ਲਈ ਚੁੱਕਿਆ ਗਿਆ ਹੈ। ਗਊ ਰੱਖਿਅਕਾਂ ਵੱਲੋਂ ਰਾਜਸਥਾਨ ਵਿੱਚੋਂ ਦੋ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਉਨ੍ਹਾਂ ਦਾ ਕਤਲ ਕਰਨ ਦੇ ਮਾਮਲੇ ਸਬੰਧੀ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਅਮਨ ਸ਼ਾਂਤੀ ਭੰਗ ਹੋਣ ਦੇ ਖਦਸ਼ੇ ਕਾਰਨ ਸਰਕਾਰ ਨੇ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਾਬੰਦੀ 26 ਫਰਵਰੀ ਤੋਂ 28 ਫਰਵਰੀ ਤੱਕ ਲਾਗੂ ਰਹੇਗੀ। ਸੂਤਰਾਂ ਨੇ ਦੱਸਿਆ ਕਿ ਨੂਹ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਸੈਂਕੜੇ ਲੋਕਾਂ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਝਿਰਕਾ ਵਿੱਚ ਨੂਹ-ਅਲਵਰ ਹਾਈਵੇਅ ਜਾਮ ਕੀਤਾ ਸੀ।

Total Views: 88 ,
Real Estate