ਸਾਬਕਾ ਕਾਂਗਰਸੀ MLA ਖਿਲਾਫ ਕੇਸ ਦਰਜ ਤੇ ਲੁੱਕ ਆਊਟ ਨੋਟਿਸ ਜਾਰੀ

ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
PVB ਨੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾਂ ਦੀ 1104 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਕਰੀਬ 205 ਕਰੋੜ ਰੁਪਏ ਦਿੱਤਾ ਗਿਆ ਸੀ। ਇਨ੍ਹਾਂ ਪਿੰਡਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ। ਇਸ ਮਾਮਲੇ ਦੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐਫਆਈਆਰ ਦਰਜ ਕੀਤੀ ਸੀ ਤੇ ਹੁਣ ਤੱਕ ਇਸ ਕੇਸ ‘ਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਤੇ ਇਨ੍ਹਾਂ ‘ਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਵਾਏ ਗਏ ਹਨ, ਉਨ੍ਹਾਂ ‘ਚ ਕਰੋੜਾਂ ਰੁਪਏ ਦਾ ਗ਼ਬਨ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਕ ਪ੍ਰਾਈਵੇਟ ਫ਼ਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦਿੱਤੇ ਜਾਣ ਦੀ ਗੱਲ ਕਬੂਲੀ ਹੈ।

Total Views: 83 ,
Real Estate