ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਮਾਮਲੇ ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਪਾਲ ਵਿਧਾਨ ਸਭਾ ਦੇ ਸੱਦੇ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ ਹਨ, ਨਾਲ ਹੀ ਅਦਾਲਤ ਨੇ ਕਿਹਾ ਕਿ ਸਰਕਾਰ ਵੀ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣ ਲਈ ਪਾਬੰਦ ਹਨ।

Total Views: 123 ,
Real Estate