ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੀਬੀਆਈ ਨੇ ਐਤਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ ਜਦੋਂ ਕਿ ਕਾਲੇ ਧਨ ਨੂੰ ਸਫੈਦ ਕਰਨ (ਮਨੀ ਲਾਂਡਰਿੰਗ) ਮਾਮਲੇ ਵਿੱਚ ਸਤੇਂਦਰ ਜੈਨ ਤਿਹਾੜ ਜੇਲ੍ਹ ਵਿੱਚ ਬੰਦ ਹਨ।
Total Views: 326 ,
Real Estate