ਡੇਰਾ ਮੁਖੀ ਨਾ ਕੱਟੜ ਅਪਰਾਧੀ ਹੈ, ਨਾ ਹੀ ਸੀਰੀਅਲ ਕਿਲਰ, ਪੈਰੋਲ ਜਾਇਜ਼- ਹਰਿਆਣਾ ਸਰਕਾਰ

ਹਰਿਆਣਾ ਦੀ ਭਾਜਪਾ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਲੈ ਕੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਰਾਮ ਰਹੀਮ ਦਾ ਪੱਖ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਉਹ ਨਾ ਤਾਂ ਕੱਟੜ ਅਪਰਾਧੀ ਹੈ ਅਤੇ ਨਾ ਹੀ ਸੀਰੀਅਲ ਕਿਲਰ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਰਾਮ ਰਹੀਮ ਨੂੰ ਆਪਣੇ ਕੀਤੇ ‘ਤੇ ਪਛਤਾਵਾ ਹੈ। ਉਸ ਨੂੰ ਆਈਪੀਸੀ ਦੀ ਧਾਰਾ 302 ਦੇ ਨਾਲ 120ਬੀ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਸਰਕਾਰ ਨੇ ਰੋਹਤਕ ਦੇ ਜੇਲ੍ਹ ਸੁਪਰਡੈਂਟ ਰਾਹੀਂ ਆਪਣਾ ਜਵਾਬ ਦਾਇਰ ਕੀਤਾ। ਸਰਕਾਰ ਨੇ ਕਿਹਾ ਕਿ ਉਸ ਨੂੰ ਪਿਛਲੇ ਹੁਕਮਾਂ ਅਨੁਸਾਰ ਪੈਰੋਲ ਦਿੱਤੀ ਗਈ ਸੀ। ਸਰਕਾਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਤਿੰਨ ਵਾਰ ਪੈਰੋਲ ਦਿੱਤੀ ਗਈ ਸੀ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਸੀ। ਇਸ ਤੋਂ ਇਲਾਵਾ 1000 ਹੋਰ ਕੈਦੀਆਂ ਨੂੰ ਵੀ ਪੈਰੋਲ ਦਿੱਤੀ ਗਈ ਹੈ।

Total Views: 262 ,
Real Estate