ਕੈਨੇਡਾ ਤੋਂ ਅਮਰੀਕਾ ਵਿੱਚ ਦਾਖਲ ਹੋਏ 1 ਲੱਖ ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ !

ਨਾਜਾਇਜ਼ ਤਰੀਕੇ ਨਾਲ ਕੈਨੇਡਾ ਦਾਖ਼ਲ ਹੋ ਰਹੇ ਪ੍ਰਵਾਸੀਆਂ ਦੇ ਮਸਲੇ ਮਗਰੋਂ ਹੁਣ ਰਿਪਬਿਕਲਨ ਪਾਰਟੀ ਨੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਹਜ਼ਾਰਾਂ ਦੀ ਤਾਦਾਦ ਵਿਚ ਗੈਰਕਾਨੂੰਨੀ ਪ੍ਰਵਾਸੀ ਕੈਨੇਡਾ ਤੋਂ ਅਮਰੀਕਾ ਆ ਰਹੇ ਹਨ। ਪਿਛਲੇ ਸਾਲ 1 ਲੱਖ ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਕੈਨੇਡਾ ਤੋਂ ਅਮਰੀਕਾ ਦਾਖ਼ਲ ਹੋਏ। ਬਾਰਡਰ ਪੈਟਰੌਲ ਦੇ ਅੰਕੜੇ ਪੇਸ਼ ਕਰਦਿਆਂ ਦੋ ਦਰਜਨ ਤੋਂ ਵੱਧ ਰਿਪਬਲਿਕਨ ਸੰਸਦ ਮੈਂਬਰਾਂ ਨੇ ਉਤਰੀ ਸਰਹੱਦ ਸੁਰੱਖਿਅਤ ਬਣਾਉਣ ਲਈ ਮਿਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Total Views: 152 ,
Real Estate