ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਕਰਕੇ ਪੰਜਾਬ ‘ਚ ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ !

ਭਾਰਤੀ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੇਤਾਵਨੀ ਜਾਰੀ ਕੀਤੀ ਹੈ। ਏਜੰਸੀਆਂ ਤੋਂ ਸਾਹਮਣੇ ਆਈ ਇਸ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋ ਸਕਦਾ ਹੈ। ਸ਼ਰਾਰਤੀ ਅਨਸਰ ਇਸ ਹਮਲੇ ਨੂੰ ਅੰਜਾਮ ਦੇ ਸਕਦੇ ਹਨ। ਇਸ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਜਾਰੀ ਅਲਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਕੋਈ ਵੀ ਹਮਲਾ ਉਸ ਦੇ ਸਮਰਥਕਾਂ ਨੂੰ ਭੜਕਾ ਸਕਦਾ ਹੈ। ਇਸ ਲਈ ਦੇਸ਼ ਵਿਰੋਧੀ ਅਨਸਰ ਅੰਮ੍ਰਿਤਪਾਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ‘ਤੇ ਇਹ ਹਮਲਾ ਕੌਣ ਕਰੇਗਾ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ ਪਰ ਖੁਫੀਆ ਏਜੰਸੀਆਂ ਨੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

Total Views: 197 ,
Real Estate