ਮਨਕੀਰਤ ਔਲਖ ਨੂੰ NIA ਨੇ ਜਹਾਜ਼ ਚੜ੍ਹਨ ਤੋਂ ਰੋਕਿਆ

ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ਤੇ ਐਨਆਈਏ ਦੇ ਵਲੋਂ ਦੁਬਈ ਜਾਣ ਤੋਂ ਰੋਕ ਦਿੱਤਾ ਗਿਆ ਤੇ ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਦਰਅਸਲ ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਤੋਂ ਐੱਨ. ਆਈ. ਏ. ਦੀ ਟੀਮ ਵੱਲੋਂ ਪੁੱਛਗਿੱਛ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਐੱਨ. ਆਈ. ਏ. ਨੇ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਲੰਮੀ ਪੁੱਛਗਿੱਛ ਕੀਤੀ ਸੀ।

Total Views: 169 ,
Real Estate