ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਬਾਦਲ ਪਰਿਵਾਰ ਦੇ ਹੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੱਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਖੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਅਤੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਬੱਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦਾ ਪ੍ਰਧਾਨ ਵੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬੱਬੀ ਬਾਦਲ ਦਾ ਉਨ੍ਹਾਂ ਦੇ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਦਾ ਵੱਕਾਰ ਹੋਰ ਵੀ ਵਧੇਗਾ। ਬੱਬੀ ਬਾਦਲ ਨੇ ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਕਰ ਕਰ ਰਹੀ ਜਾਂਚ ਟੀਮ ਦਾ ਅਕਾਲੀ ਦਲ ਬਾਦਲ ਵੱਲੋਂ ਬਾਈਕਾਟ ਕਰਨ ਤੇ ਇਰਾਜ ਜਤਾਉਦਿਆਂ ਕਿਹਾ ਕਿ ‘ਅਕਾਲੀ ਦਲ ਨੂੰ ਸਿਟ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਸੀ।’ਬਾਦਲਾਂ ਨਾਲ ਪਰਿਵਾਰਕ ਸਾਝ ਤੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਦਾਦਾ ਤੇ ਬੱਬੀ ਬਾਦਲ ਦੇ ਦਾਦਾ ਸਕੇ ਭਰਾ ਸਨ ।
ਬਾਦਲ ਪਰਿਵਾਰ ਦਾ ਮੈਂਬਰ ਅਕਾਲੀ ਦਲ ਟਕਸਾਲੀ ‘ਚ ਸ਼ਾਮਲ
Total Views: 503 ,
Real Estate



















