
ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਧਮਕੀਆਂ ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਆਸ-ਪਾਸ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਦੱਸੀਆਂ ਜਾ ਰਹੀਆਂ ਹਨ। ਮਾਨਸਾ ਪੁਲਸ ਇਨ੍ਹਾਂ ਨੌਜਵਾਨਾਂ ਨੂੰ ਫੜਨ ਲਈ ਰਾਜਸਥਾਨ ‘ਚ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।
ਉਧਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ ‘ਮਾਰਚ’ (19 ਮਾਰਚ) ‘ਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ। ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
Total Views: 396 ,
Real Estate