ਪੰਜਾਬ ਪੁਲਿਸ ਨੇ ਐਤਵਾਰ ਨੂੰ ਸੱਤ ਜੇਲ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨਾਂ ਵਿੱਚੋਂ ਪੰਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਡਿਊਟੀ ਦੌਰਾਨ ਲਾਪਰਵਾਹੀ ਅਤੇ ਕਥਿਤ ਤੌਰ ‘ਤੇ ਜੇਲ ਵਿੱਚ ਕੈਦੀਆਂ ਨਾਲ ਮਿਲੀਭੁਗਤ ਕਰਨ ਦੇ ਮਾਮਲੇ ਵਿੱਚ ਸ਼ਾਮਲ ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਵੀ ਸ਼ਾਮਲ ਹੈ। ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਵਿੱਚ ਵਿੱਚ ਰਿਕਾਰਡ ਹੋਈ ਇੱਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ।
Total Views: 124 ,
Real Estate