
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਤੇ ਧਰਨੇ ‘ਤੇ ਬੈਠ ਗਏ। ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਜਲਦ ਉਨ੍ਹਾਂ ਦੇ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਹੈ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਮਾਪਿਆਂ ਨੇ ਧਰਨਾ ਖਤਮ ਕਰ ਦਿਤਾ ਹੈ ।
Total Views: 164 ,
Real Estate
















