ਹੋਲੇ-ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਹੁੱਲੜਬਾਜ਼ਾਂ ਨੇ ਨਿਹੰਗ ਸਿੰਘ ਦਾ ਕੀਤਾ ਕਤਲ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੁੱਲੜਬਾਜ਼ਾਂ ਨੇ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ । ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਪ੍ਰਿੰਸ ਪੁੱਤਰ ਹਰਬੰਸ ਸਿੰਘ ਪਿੰਡ ਗਾਜੀਕੋਟ ( ਗੁਰਦਾਸਪੁਰ) ਵਜੋਂ ਹੋਈ ਹੈ। ਨਿਹੰਗ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ‘ਤੇ ਨੌਜਵਾਨਾਂ ਨੇ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਕੈਨੇਡਾ ਤੋਂ ਗਿਆ ਸੀ।

Total Views: 159 ,
Real Estate