ਇਮਰਾਨ ਖਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਮੁਲਤਵੀ

ਪਾਕਿਸਤਾਨ ’ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਇਮਰਾਨ ਖਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਮੁਲਤਵੀਤੋਸ਼ਾਖਾਨਾ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਅਦਾਲਤ ਨੇ 13 ਮਾਰਚ ਤੱਕ ਮੁਲਤਵੀ ਕਰ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਵਕੀਲ ਸ਼ੇਰ ਅਫਜ਼ਲ ਮਰਵਾਤ ਨੇ ਅਦਾਲਤ ਨੂੰ ਦੱਸਿਆ ਕਿ ਖਾਨ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਅਦਾਲਤ ਆਉਣ ਤੋਂ ਅਸਮਰਥ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪ੍ਰਧਾਨ ਦਾ ਆਲਮੀ ਪੱਧਰ ’ਤੇ ਤਮਾਸ਼ਾ ਬਣਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੀਟੀਆਈ ਨੇ ਇਸਲਾਮਾਬਾਦ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਖਾਨ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਸੋਮਵਾਰ ਨੂੰ ਚੁਣੌਤੀ ਦਿੱਤੀ ਸੀ।
ਇਸ ਮਾਮਲੇ ਵਿੱਚ ਵਕੀਲ ਨੇ ਅਦਾਲਤ ਨੂੰ ਸੁਣਵਾਈ ਲਈ ਅਗਲੇ ਹਫ਼ਤੇ ਦੀ ਤਰੀਕ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਕ-ਦੋ ਦਿਨਾਂ ਅੰਦਰ ਮੁਖਤਿਆਰਨਾਮਾ ਮੁਹੱਈਆ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਪੀਟੀਆਈ ਪ੍ਰਧਾਨ ਅਗਲੇ ਹਫ਼ਤੇ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋ ਸਕਦੇ ਹਨ। ਇਸ ’ਤੇ ਅਦਾਲਤ ਨੇ ਕਿਹਾ ਕਿ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Total Views: 182 ,
Real Estate