ਅਦਾਕਾਰ ਸਤੀਸ਼ ਕੌਸ਼ਿਕ ਦਾ ਦੇਹਾਂਤ

ਬਾਲੀਵੁੱਡ ਦੇ ਨਿਰਦੇਸ਼ਕ ਤੇ ਅਦਾਕਾਰ ਸਤੀਸ਼ ਕੌਸ਼ਿਕ ਦਾ ਬੀਤੀ ਰਾਤ ਦੇਹਾਂਤ ਹੋ ਗਿਆ | ਉਹ 67 ਸਾਲ ਦੇ ਸਨ,ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਸਤੀਸ਼ ਕੌਸ਼ਿਕ ਇੱਕ ਸ਼ਾਨਦਾਰ ਅਭਿਨੇਤਾ ਹੋਣ ਤੋਂ ਇਲਾਵਾ, ਉਹ ਇੱਕ ਸਕ੍ਰਿਪਟ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੀ ਸੀ। ਉਸਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਫਿਲਮ ‘ਜਾਨੇ ਭੀ ਦੋ ਯਾਰੋਂ’ ਨਾਲ ਕੀਤੀ ਸੀ। ਉਨ੍ਹਾਂ ਨੂੰ ਆਪਣੀ ਅਸਲ ਪਛਾਣ ਫਿਲਮ ਮਿਸਟਰ ਇੰਡੀਆ ਤੋਂ ਮਿਲੀ। ਉਸਨੇ ਰਾਮ ਲਖਨ, ਸਾਜਨ ਚਲੇ ਸਸੁਰਾਲ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਉਹ ਜਲਦ ਹੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਚ ਨਜ਼ਰ ਆਉਣ ਵਾਲੇ ਸਨ।
Total Views: 126 ,
Real Estate