
ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸਾਲ 2013 ਵਿੱਚ ਉਹ ਪਹਿਲੀ ਵਾਰ ਦੇਸ਼ ਦੇ ਰਾਸ਼ਟਰਪਤੀ ਬਣੇ ਸਨ। ਸ਼ੁੱਕਰਵਾਰ ਨੂੰ, ਸਾਲਾਨਾ ਨੈਸ਼ਨਲ ਪੀਪਲਜ਼ ਕਾਂਗਰਸ ਦੇ ਡੈਲੀਗੇਟਾਂ ਨੇ ਰਸਮੀ ਤੌਰ ‘ਤੇ ਸ਼ੀ ਦੀ ਕੇਂਦਰੀ ਮਿਲਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ। ਅਕਤੂਬਰ ‘ਚ ਹੋਈ ਕਾਨਫਰੰਸ ਤੋਂ ਬਾਅਦ ਚੀਨ ਦੀ ਕਮਿਊਨਿਸਟ ਪਾਰਟੀ ਸਰਕਾਰ ਦੇ ਅਹੁਦਿਆਂ ‘ਤੇ ਮਹੱਤਵਪੂਰਨ ਨਿਯੁਕਤੀਆਂ ਕਰਦੀ ਹੈ, ਜਿਸ ‘ਚ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਨਿਯੁਕਤੀ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਸ਼ਨੀਵਾਰ ਨੂੰ ਡੈਲੀਗੇਟ ਚੀਨ ਦੇ ਨਵੇਂ ਪ੍ਰਧਾਨ ਮੰਤਰੀ ਦੇ ਨਾਂ ਨੂੰ ਮਨਜ਼ੂਰੀ ਦੇਣਗੇ।
Total Views: 575 ,
Real Estate
















