
ਪੰਜਾਬ ਦੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਹਿਲਾਂ ਪੂਰਨ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 2023-24 ਦੇ ਐਲਾਨ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਣੀਆਂ । ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਰੰਗਲੇ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਦੀ ਸਰਕਾਰ ਤਿੰਨ ਕਰੋੜ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਿਰਾਸਤ ਵਿਚ ਮਿਲੇ ਹਨ। ਚੀਮਾ ਨੇ 1,96,462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਜ਼ਿਆਦਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਚੀਮਾ ਨੇ ਅਜੇ ਤਕ ਬਜਟ ਵਿਚ ਇਸ ਦਾ ਜ਼ਿਕਰ ਨਹੀਂ ਕੀਤਾ ਹੈ।
ਮੰਤਰੀ ਚੀਮਾ ਨੇ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ, ਜੋ ਕਿ ਵਿੱਤੀ ਸਾਲ 2022-23 ਨਾਲੋਂ 12 ਫੀਸਦੀ ਵੱਧ ਹੈ। ਵਿੱਤੀ ਸਾਲ 2023-24 ਲਈ ਪੂੰਜੀਗਤ ਖਰਚਿਆਂ ਲਈ 11,782 ਕਰੋੜ ਰੁਪਏ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ ਦੇ ਬਜਟ ਨਾਲੋਂ 22 ਫੀਸਦੀ ਵੱਧ ਹੈ। ਬੀਤੇ ਸਾਲ ਨਾਲੋਂ ਨਾਲੋਂ 26 ਫ਼ੀਸਦੀ ਦਾ ਵਾਧਾ। ਮੰਤਰੀ ਚੀਮਾ ਨੇ 1 ਲੱਖ 96 ਹਜ਼ਾਰ 462 ਕਰੋੜ ਕੁੱਲ ਬਜਟ ਪੇਸ਼ ਕਰਨ ਦੀ ਤਰਜੀਹ ਰੱਖੀ।
ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਤੇ ਸਿਹਤ ਖੇਤਰ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਤੱਕ 26 ਹਜ਼ਾਰ 797 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਸਿੱਧੀ ਬੀਜਾਈ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਪੂਰਾ ਹੋਇਆ।
Total Views: 183 ,
Real Estate
















