2015 ਕੋਟਕਪੂਰਾ ਗੋਲੀ ਕਾਂਡ ਸਬੰਧੀ ਕੋਈ ਵੀ ਵਿਅਕਤੀ ਸਿਟ ਨਾਲ ਕਰ ਸਕੇਗਾ ਜਾਣਕਾਰੀ ਸਾਂਝੀ

ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ’ਚ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਏਡੀਜੀਪੀ ਐੱਲ ਕੇ ਯਾਦਵ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ’ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਪੁਲੀਸ ਹੈੱਡਕੁਆਰਟਰ, ਸੈਕਟਰ-9, ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਿੱਚ 16, 23 ਅਤੇ 30 ਮਾਰਚ ਨੂੰ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ’ਤੇ ਮੈਸੇਜ ਭੇਜ ਕੇ ਜਾਂ newsit2021kotkapuracase0gmail.com ’ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। ਇਸ ਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਏਡੀਜੀਪੀ ਐੱਲ ਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਐੱਸਐੱਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਸੀ। ਇਸ ਸਿਟ ਨੇ 24 ਫਰਵਰੀ ਨੂੰ ਅਦਾਲਤ ’ਚ ਆਪਣਾ ਪਹਿਲਾ ਚਲਾਨ ਪੇਸ਼ ਕਰ ਦਿੱਤਾ ਹੈ। ਉਸ ਤੋਂ ਬਾਅਦ ਸਿਟ ਨੇ ਪੰਜਾਬ ਦੇ ਇਕ ਆਈਏਐੱਸ ਸਣੇ ਚਾਰ ਪੁਲੀਸ ਅਧਿਕਾਰੀਆਂ ਤੋਂ ਵੀ ਕਈ ਘੰਟੇ ਪੁੱਛ-ਗਿਛ ਕੀਤੀ ਸੀ।
Total Views: 96 ,
Real Estate