
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਬਠਿੰਡਾ ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਦੀ ਪ੍ਰਾਈਵੇਟ ਚੈੱਨਲ ’ਤੇ ਇੰਟਰਵਿਊ ਦਾ ਭੇਤ ਬਣਿਆ ਹੋਇਆ ਹੈ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਇਸ ਇੰਟਰਵਿਊ ਦਾ ਰਾਜ਼ ਪਤਾ ਲਗਾਉਣ ਲਈ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਨੂੰ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਨੇ ਦੱਸਿਆ ਕਿ ਉਨ੍ਹਾਂ ਲਾਰੈਂਸ ਬਿਸ਼ਨੋਈ ਦੀ ਨਸ਼ਰ ਹੋਈ ਇੰਟਰਵਿਊ ਦੀ ਪੜਤਾਲ ਕਰਨ ਦੇ ਹੁਕਮ ਦੇ ਦਿੱਤੇ ਹਨ ਅਤੇ ਡੀਜੀਪੀ ਨੂੰ ਇਸ ਇੰਟਰਵਿਊ ਦਾ ਸਮਾਂ ਅਤੇ ਸਥਾਨ ਪਤਾ ਲਗਾਉਣ ਬਾਰੇ ਕਿਹਾ ਹੈ। ਉਨ੍ਹਾਂ ਇਸ ਜਾਂਚ ਨੂੰ ਸਮਾਂਬੱਧ ਨਹੀਂ ਕੀਤਾ ਹੈ।
ਜੇਲ੍ਹ ਵਿਭਾਗ ਨੇ ਬੀਤੇ ਕੱਲ੍ਹ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਬਠਿੰਡਾ ਜੇਲ੍ਹ ’ਚੋਂ ਇਹ ਇੰਟਰਵਿਊ ਹੋਣ ਬਾਰੇ ਅਫ਼ਵਾਹਾਂ ਚੱਲ ਰਹੀਆਂ ਹਨ ਜਿਨ੍ਹਾਂ ’ਚ ਕੋਈ ਸਚਾਈ ਨਹੀਂ ਹੈ।
Total Views: 147 ,
Real Estate