ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਅਦਾਲਤੀ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਬੀਤੇ ਦਿਨੀਂ ਅਦਾਲਤ ਨੇ ਇਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
Total Views: 266 ,
Real Estate