ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਇੱਕ ਚੈਨਲ ਨੂੰ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਤਾਜ਼ਾ ਇੰਟਰਵਿਊ ਵਿੱਚ ਬਿਸ਼ਨੋਈ ਦਾ ਨਵਾਂ ਹੁਲੀਆ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ, “ਮੈਂ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ ਕਈ ਮਾਮਲਿਆਂ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਹਾਲ ਵਿੱਚ ਹੀ ਕੀਤਾ ਇੰਟਰਵਿਊ ਕਿਸੇ ਵੀ ਪੰਜਾਬ ਦੇ ਜੇਲ੍ਹ ਵਿੱਚੋਂ ਨਹੀਂ ਹੋਇਆ ਹੈ।”“ਇੰਟਰਵਿਊ ਵਿੱਚ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਹੋਈ ਝੜਪ ਬਾਰੇ ਵੀ ਜ਼ਿਕਰ ਨਹੀਂ ਹੈ ਇਸ ਲਈ ਇਹ ਵੀਡੀਓ ਹਾਲ-ਫਿਲਹਾਲ ਦਾ ਨਹੀਂ ਹੈ।”ਡੀਜੀਪੀ ਗੌਰਵ ਯਾਦਵ ਨੂੰ ਇਹ ਸਫ਼ਾਈ ਇਸ ਲਈ ਦੇਣੀ ਪਈ ਕਿਉਂਕਿ ਸਿੱਧੂ ਮੂਸੇਵਾਲ ਦੇ ਕਤਲਕਾਂਡ ਅਤੇ ਕਈ ਸੰਗੀਨ ਮਾਮਲਿਆਂ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਨੇ ਹਾਲ ਹੀ ਵਿੱਚ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ।ਚੈਨਲ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚੋਂ ਕੀਤਾ ਗਿਆ ਹੈ ਪਰ ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਇਸ ਦਾਅਵੇ ਨੂੰ ਸਿਰੋਂ ਖਾਰਿਜ ਕਰ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਦੀ ਪ੍ਰੈੱਸ ਕਾਨਫਰੰਸ ਤੋਂ ਕਰੀਬ 24 ਘੰਟੇ ਬਾਅਦ ਉਸੇ ਨਿੱਜੀ ਚੈਨਲ ਵੱਲੋਂ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਵੀਡੀਓ ਜਾਰੀ ਕੀਤਾ ਜਾਂਦਾ ਹੈ। ਇਸ ਵੀਡੀਓ ਵਿੱਚ ਉਸ ਦਾ ਹੁਲੀਆ ਬਦਲਿਆ ਹੋਇਆ ਹੈ। ਵਾਲ ਤੇ ਦਾੜੀ ਛੋਟੀ ਹੈ।
ਇਸ ਇੰਟਰਵਿਊ ਦੇ ਹਿੱਸੇ ਵਿੱਚ ਉਹ ਗੋਇੰਦਵਾਲ ਸਾਹਿਬ ਦੀ ਜੇਲ੍ਹ ਦੀ ਘਟਨਾ ਦਾ ਜ਼ਿਕਰ ਵੀ ਕਰ ਰਿਹਾ ਹੈ। ਜੇ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚੋਂ ਨਹੀਂ ਹੋਇਆ ਤਾਂ ਕਿੱਥੇ ਹੋਇਆ, ਇਸ ਬਾਰੇ ਡੀਜੀਪੀ ਗੌਰਵ ਯਾਦਵ ਜਵਾਬ ਨਹੀਂ ਦੇ ਸਕੇ। ਹੁਣ ਇੰਟਰਵਿਊ ਦਾ ਦੂਜਾ ਹਿੱਸਾ ਆਉਣ ਉੱਤੇ ਕਈ ਸਵਾਲ ਖੜ੍ਹੇ ਹੋ ਗਏ ਹਨ।
Total Views: 331 ,
Real Estate



















