
ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।ਜਿਸ ਤੋਂ ਬਾਅਦ ਹੁਣ ਪੰਜਾਬ ਭਰ ‘ਚ ਥਾਂ-ਥਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ, ਕਿਉਂਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀਆਂ ਖਬਰਾਂ ਵੀ ਆਈਆਂ ਸਨ , ਪਰ ਦੇਰ ਰਾਤ ਤੱਕ ਪੁਲਿਸ ਨੇ ਕਹਿ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ।
Total Views: 126 ,
Real Estate