
ਪੰਜਾਬ ਵਿੱਚਲੇ ਹਾਲਾਤਾਂ ਦੌਰਾਨ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ ਚੰਡੀਗੜ੍ਹ ਵਿੱਚ ਵੀ ਲੋਕਾਂ ਦੇ ਇਕੱਠ ਤੇ ਹਥਿਆਰ ਲੈ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਜਾ ਚੁੱਕੀ ਹੈ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਦੂਜੇ ਪਾਸੇ ਅੰਮ੍ਰਿਤਪਾਲ ਦੀ ਵੀ ਭਾਲ ਜਾਰੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਤਾਜ਼ਾ ਹੁਕਮ ਜਾਰੀ ਕਰਕੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਸ਼ਹਿਰ ਵਿੱਚ ਸੈਕਟਰ 25 ਦੇ ਰੈਲੀ ਗ੍ਰਾਊਂਡ ਨੂੰ ਛੱਡ ਕੇ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਰੋਸ ਮੁਜ਼ਾਹਰਾ ਨਹੀਂ ਹੋਵੇਗਾ। ਦੂਜੇ ਪਾਸੇ ਸੈਕਟਰ 25 ਦੇ ਇਸ ਰੈਲੀ ਗ੍ਰਾਊਂਡ ਵਿੱਚ ਵੀ ਕਿਸੇ ਪ੍ਰਦਰਸ਼ਨ ਆਦਿ ਲਈ ਪਹਿਲਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਹੋਵੇਗੀ।
Total Views: 133 ,
Real Estate



















