ਪੰਜਾਬ : ਇੰਟਰਨੈੱਟ ਬੰਦ ਹੋਣ ਕਰਕੇ ਕਾਰੋਬਾਰ ‘ਤੇ ਅਸਰ

ਪੰਜਾਬ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਬੰਦ ਹੋਣ ਕਰਕੇ ਆਮ ਜੀਵਨ ‘ਤੇ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ 21 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸ਼ਨਿਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ  ਬੰਦ ਚੱਲ ਰਹੀ ਹੈ।ਪੰਜਾਬ ਵਿੱਚ ਇੰਟਰਨੈੱਟ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ‘ਤੇ ਕਾਫੀ ਅਸਰ ਪਿਆ ਹੈ। ਇੰਟਰਨੈੱਟ ਬੰਦ ਹੋਣ ਕਰਕੇ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਦੀਆਂ ਦਿੱਕਤਾਂ ਵਧ ਗਈਆਂ। ਸੂਬੇ ‘ਚ ਪਿਛਲੇ 24 ਘੰਟੇ ਤੋਂ ਆਨਲਾਈਨ ਖਰੀਦਦਾਰੀ ਕਰਨ ਅਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਹੈ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ‘ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਸ਼ਨਿਚਰਵਾਰ ਦੁਪਹਿਰ ਤੋਂ ਇੰਟਰਨੈੱਟ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਕਾਰੋਬਾਰ ‘ਤੇ ਵੀ ਪਿਆ ਹੈ।

Total Views: 26 ,
Real Estate