
ਮੰਗਲਵਾਰ ਦੇਰ ਰਾਤ ਉੱਤਰ ਭਾਰਤ ਤੇ ਪਾਕਿਸਤਾਨ ‘ਚ ਆਏ ਭੂਚਾਲ ‘ਚ 9 ਮੌਤਾਂ ਪਾਕਿਸਤਾਨ ਵਿੱਚ ਹੋਈਆਂ ਹਨ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਹ ਅੰਕੜਾ ਵਧਣ ਦੀ ਉਮੀਦ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ। ਪਾਕਿਸਤਾਨ ਦੇ ਲਾਹੌਰ, ਇਸਲਾਮਾਬਾਦ ਰਾਵਲਪਿੰਡੀ, ਕਵੇਟਾ, ਪੇਸ਼ਾਵਰ, ਕੋਹਾਟ, ਲੱਕੀ ਮਾਰਵਤ ਸਮੇਤ ਦੇਸ਼ ਦੇ ਹੋਰ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਸਮੇਤ ਭਾਰਤ ਅਤੇ ਅਫਗਾਨਿਸਤਾਨ ਦੇ ਕਈ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਖਬਰਾਂ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਪਰਿਵਾਰ ਦੇ 5 ਮੈਂਬਰ ਜ਼ਖਮੀ ਹੋ ਗਏ।
Total Views: 276 ,
Real Estate
















