ਜਥੇਦਾਰ ਹਰਪ੍ਰੀਤ ਸਿੰਘ ਦੀ ਅਮ੍ਰਿਤਪਾਲ ਨੂੰ ਨਸੀਹਤ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਉੱਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ, ‘ਪੰਜਾਬ ਵਿੱਚ ਪੁਲਿਸ ਵੱਲੋਂ ਨੌਜਵਾਨਾਂ ਦਾ ਗ੍ਰਿਫ਼ਤਾਰੀ ਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਨਾ ਮੰਦਭਾਗਾ ਹੈ। ਇਹ ਵਿਚਾਰਾਂ ਦਾ ਪ੍ਰਗਟਾਵੇ ਦੇ ਅਧਿਕਾਰ ਦਾ ਹਨਨ ਹੈ। ਪੰਜਾਬ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।ਜੇਕਰ ਕੋਈ ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਾ ਹੈ ਜਾਂ ਕੁਮੈਂਟ ਕਰਦਾ ਹੈ ਤਾਂ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਤੇ ਉਨ੍ਹਾਂ ਦੇ ਕਰੀਅਰ ਨੂੰ ਬਰਬਾਦੀ ਵੱਲ ਧੱਕਣਾ… ਇਹ ਪੰਜਾਬ ਸਰਕਾਰ ਵੱਲੋਂ ਠੀਕ ਕਾਰਵਾਈ ਨਹੀਂ ਹੈ।’
ਜਥੇਦਾਰ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਸਵਾਲ ਵੀ ਚੁੱਕਿਆ ਕਿ ਇੰਨੀ ਵੱਡੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਅਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ ਤਾਂ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਮ੍ਰਿਤਪਾਲ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਫਰਾਰ ਹੈ ਤਾਂ ਉਸ ਨੂੰ ਖ਼ੁਦ ਹੀ ਪੇਸ਼ ਹੋਣਾ ਚਾਹੀਦਾ ਹੈ ਤੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ,’ਮੈਂ ਪੁਲਿਸ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਨੌਜਵਾਨਾਂ ਨੇ ਇੰਨੇ ਵੱਡੇ ਜੁਰਮ ਨਹੀਂ ਕੀਤੇ, ਜਿੰਨੇ ਪੁਲਿਸ ਨੇ ਬਣਾ ਦਿੱਤੇ ਹਨ।’
Total Views: 147 ,
Real Estate