ਅਮਰੀਕਾ: ਤੂਫਾਨ ਨਾਲ ਵੱਡੀ ਤਬਾਹੀ, 23 ਮੌਤਾਂ

ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਦੀ ਲਪੇਟ ‘ਚ ਆਉਣ ਨਾਲ 23 ਲੋਕਾਂ ਦੀ ਮੌਤ ਹੋ ਗਈ। ਇਲਾਕੇ ਵਿੱਚ ਭਾਰੀ ਮੀਂਹ ਦੌਰਾਨ ਗੋਲਫ ਦੀਆਂ ਗੇਂਦਾਂ ਜਿੰਨੇ ਵੱਡੇ ਗੜੇ ਡਿੱਗੇ ਪਏ। ਤੂਫਾਨ ਨਾਲ ਤਬਾਹ ਹੋਈਆਂ ਇਮਾਰਤਾਂ ‘ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਜ਼ਾਰਾਂ ਲੋਕਾਂ ਦੇ ਘਰਾਂ ਵਿੱਚ ਬਿਜਲੀ ਨਹੀਂ ਹੈ। ਐਮਰਜੈਂਸੀ ਸੇਵਾਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਖ਼ਤਰਨਾਕ ਤੂਫ਼ਾਨ ਕਾਰਨ ਦਰਜਨਾਂ ਲੋਕ ਜ਼ਖ਼ਮੀ ਹਨ ਅਤੇ ਚਾਰ ਲੋਕ ਲਾਪਤਾ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।ਮਿਸੀਸਿਪੀ ਦੇ ਮੇਅਰ ਟੇਟ ਰੀਵਜ਼ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ‘ਚ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਅੱਧੇ ਤੋਂ ਵੱਧ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਅਮਰੀਕਾ ਦੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਕਿਹਾ ਕਿ ਤੂਫਾਨ ਨੇ 160 ਕਿਲੋਮੀਟਰ ਦੇ ਖੇਤਰ ‘ਚ ਜ਼ਿਆਦਾ ਤਬਾਹੀ ਮਚਾਈ ਹੈ। ਤੂਫਾਨ ਦੇ ਆਉਣ ਤੋਂ ਪਹਿਲਾਂ ਹੀ ਕਈ ਲੋਕਾਂ ਨੇ ਆਪਣੇ ਪਰਿਵਾਰਾਂ ਨੂੰ ਅਮਰੀਕਾ ਦੇ ਦੂਜੇ ਰਾਜਾਂ ਵਿੱਚ ਰਿਸ਼ਤੇਦਾਰਾਂ ਦੇ ਘਰ ਭੇਜ ਦਿੱਤਾ ਸੀ। ਐਮਰਜੈਂਸੀ ਸੇਵਾਵਾਂ ਨੇ ਵੀ ਬਹੁਤ ਸਾਰੇ ਲੋਕਾਂ ਨੂੰ ਇਲਾਕੇ ਤੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਆਏ ਤੂਫਾਨ ਨੇ ਲੋਕਾਂ ਨੂੰ 2011 ਦੇ ਤੂਫਾਨ ਦੀ ਯਾਦ ਦਿਵਾ ਦਿੱਤੀ, ਜਿਸ ‘ਚ 161 ਲੋਕਾਂ ਦੀ ਮੌਤ ਹੋ ਗਈ ਸੀ।

Total Views: 183 ,
Real Estate