ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਰੈਕਟ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਸਾਲ 2017-18 ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਪੇਸ਼ ਕੀਤੀਆਂ ਗਈਆਂ ਸੀਲਬੰਦ ਰਿਪੋਰਟਾਂ ਨੂੰ ਅੱਜ ਅਦਾਲਤ ‘ਚ ਖੋਲ੍ਹ ਦਿੱਤਾ ਗਿਆ ਹੈ। ਹੁਣ ਇਨ੍ਹਾਂ ਰਿਪੋਰਟਾਂ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। 6 ਹਜ਼ਾਰ ਕਰੋੜ ਰੁਪਏ ਦੇ ਇਸ ਡਰੱਗ ਮਾਮਲੇ ‘ਚ ਜਗਦੀਸ਼ ਭੋਲਾ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਿਆ ਸੀ, ਜਿਸ ਮਗਰੋਂ ਕਈ ਬਿਆਨਾਂ ਆਦਿ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
Total Views: 144 ,
Real Estate