ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿੱਚ ਸੀਬੀਆਈ ਕੋਰਟ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅਰਜ਼ੀ ਮਨਜ਼ੂਰ ਕਰਦਿਆਂ ਜ਼ੁਰਮਾਨਾ ਰਾਸ਼ੀ ‘ਤੇ ਰੋਕ ਲਗਾ ਦਿੱਤੀ ਹੈ।ਜ਼ਿਕਰਯੋਗ ਹੈ ਕਿ 17 ਜਨਵਰੀ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਣਿਆਂ ਨੂੰ ਪੱਤਰਕਾਰ ਛੱਤਰਪਤੀ ਦੀ ਹੱਤਿਆ ਮਾਮਲੇ ‘ਚ ਪੰਚਕੂਲਾ ਸਥਿਤ ਸੀ।ਬੀ।ਆਈ। ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ।
Total Views: 255 ,
Real Estate


















