ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਬਣ ਰਹੇ ਸੰਸਦ ਭਵਨ ਦਾ ਕੀਤਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ‘ਚ ਹੀ ਬਣ ਰਹੇ ਨਵੇਂ ਸੰਸਦ ਭਵਨ ਦਾ ਦੌਰਾ ਕੀਤਾ ਅਤੇ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਿਮਰਾਣ ਕਾਰਜ ’ਚ ਲੱਗੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਮਾਰਤ ਅੰਦਰ ਇੱਕ ਘੰਟੇ ਤੋਂ ਵੱਧ ਸਮਾਂ ਬਿਤਾਇਆ। ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਪ੍ਰਧਾਨ ਮੰਤਰੀ ਨੇ ਸੰਸਦ ਦੇ ਦੋਵਾਂ ਸਦਨਾਂ ’ਚ ਤਜਵੀਜ਼ ਕੀਤੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨਿਮਰਾਣ ਦੇ ਕੰਮ ’ਚ ਲੱਗੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਨਵੇਂ ਭਵਨ ਦੇ ਪਿਛਲੇ ਸਾਲ ਨਵੰਬਰ ਤੱਕ ਪੂਰਾ ਹੋਣ ਦੀ ਉਮੀਦ ਸੀ। ਹੁਣ ਇਸ ਜਲਦੀ ਹੀ ਉਦਘਾਟਨ ਹੋਣ ਦੀ ਸੰਭਾਵਨਾ ਹੈ। ਦਸੰਬਰ 2020 ’ਚ ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ ਸੀ ਜਿਸ ’ਚ ਆਧੁਨਿਕ ਸਹੂਲਤਾਂ ਹੋਣਗੀਆਂ। ਟਾਟਾ ਪ੍ਰਾਜੈਕਟਸ ਲਿਮਿਟਡ 2020 ਵਿੱਚ 971 ਕਰੋੜ ਰੁਪਏ ’ਚ ਠੇਕਾ ਲੈਣ ਮਗਰੋਂ ਇਸ ਦਾ ਨਿਰਮਾਣ ਕਰ ਰਹੀ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਪ੍ਰਾਜੈਕਟ ਦੀ ਲਾਗਤ ਵਧ ਗਈ ਹੈ।

Total Views: 245 ,
Real Estate