
ਲਾਰੈਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੰਜੇ ਰਾਉਤ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਦਿੱਲੀ ਵਿੱਚ ਉਸੇ ਤਰ੍ਹਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਮੈਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ ਅਤੇ ਮੈਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਇਸ ਧਮਕੀ ਤੋਂ ਨਹੀਂ ਡਰਾਂਗਾ। ਮੇਰੇ ‘ਤੇ ਪਹਿਲਾਂ ਵੀ ਅਜਿਹੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ।
Total Views: 165 ,
Real Estate



















