ਇਟਲੀ ਦੀ ਸਰਕਾਰ ਜਲਦੀ ਹੀ ਅੰਗਰੇਜ਼ੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ‘ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਇਸ ਤਹਿਤ ਇਟਲੀ ਦੇ ਲੋਕ ਆਪਣੇ ਦੇਸ਼ ਵਿੱਚ ਅੰਗਰੇਜ਼ੀ ਜਾਂ ਹੋਰ ਕਿਸੇ ਭਾਸ਼ਾ ਦੀ ਵਰਤੋਂ ਨਹੀਂ ਕਰ ਸਕਣਗੇ। ਅਜਿਹਾ ਕਰਨ ‘ਤੇ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਜਾਵੇਗਾ। ਇਟਲੀ ਦੀ ਪਾਰਟੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਇੱਕ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਨਾਲ ਅਧਿਕਾਰਤ ਸੰਚਾਰ ਵਿੱਚ ਕੋਈ ਵੀ ਵਿਦੇਸ਼ੀ ਭਾਸ਼ਾ, ਖਾਸ ਕਰਕੇ ਅੰਗਰੇਜ਼ੀ ਬੋਲਣ ‘ਤੇ 100,000 ਯੂਰੋ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਕਾਨੂੰਨ ਦੀ ਪੇਸ਼ਕਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਦੇਸ਼ੀ ਭਾਸ਼ਾ ਵਿਸ਼ੇਸ਼ ਤੌਰ ‘ਤੇ ‘ਐਂਗਲੋਮੇਨੀਆ’ ਜਾਂ ਅੰਗਰੇਜ਼ੀ ਸ਼ਬਦਾਂ ਦੀ ਵਰਤੋਂ ‘ਤੇ ਆਧਾਰਿਤ ਹੈ, ਜਿਸ ਨਾਲ ਇਟਾਲੀਅਨ ਭਾਸ਼ਾ ਅਪਮਾਨਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਮਾੜਾ ਹੈ ਕਿਉਂਕਿ ਬ੍ਰਿਟੇਨ ਹੁਣ ਯੂਰਪੀ ਸੰਘ ਦਾ ਹਿੱਸਾ ਨਹੀਂ ਰਿਹਾ। ਹਾਲਾਂਕਿ, ਅਜੇ ਬਿੱਲ ਨੇ ਸੰਸਦੀ ਬਹਿਸ ਲਈ ਜਾਣਾ ਹੈ । ਜੇਕਰ ਇਹ ਕਾਨੂੰਨ ਪਾਸ ਹੋਗਿਆ ਤਾਂ ਇਸਦਾ ਅਸਰ ਦੇਸ਼ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ‘ਤੇ ਪਵੇਗਾ। ਇਸ ਡਰਾਫਟ ਕਾਨੂੰਨ ਦੇ ਅਨੁਸਾਰ, ਵਿਦੇਸ਼ੀ ਸੰਸਥਾਵਾਂ ਦੇ ਸਾਰੇ ਅੰਦਰੂਨੀ ਨਿਯਮ ਅਤੇ ਰੁਜ਼ਗਾਰ ਇਕਰਾਰਨਾਮੇ ਇਤਾਲਵੀ ਭਾਸ਼ਾ ਵਿੱਚ ਹੋਣੇ ਚਾਹੀਦੇ ਹਨ। Total Views: 136 ,
Real Estate
















