
ਪੰਜਾਬ ਦੇ ਅੰਦਰ ਨਸ਼ੇ ਦਾ ਮਾਮਲਾ ਕਈ ਸਾਲਾਂ ਤੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੱਲ ਰਿਹਾ ਸੀ।ਹੁਣ ਹਾਈਕੋਰਟ ਦੇ ਵਲੋਂ ਖੋਲੀਆਂ ਗਈਆਂ 3 ਰਿਪੋਰਟਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਗਈਆਂ ਹਨ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ, ਉਕਤ ਮਾਮਲੇ ਵਿਚ ਸ਼ਾਮਿਲ ਲੋਕਾਂ ਖਿਲਾਫ਼ ਜਲਦ ਕਾਰਵਾਈ ਹੋ ਸਕਦੀ ਹੈ। ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਲਿਖਿਆ ਕਿ, ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ। ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ।
Total Views: 442 ,
Real Estate



















