ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਮਗਰੋਂ ਭਾਜਪਾ ਦੇ ਦਿੱਲੀ ਤੋਂ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਲਾਨਿਆ ਗਿਆ ਹੈ। ਬੀਬੀ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮਨਜੀਤ ਸਿੰਘ ਜੀਕੇ ਕਮੇਟੀ ਦੇ ਪ੍ਰਧਾਨ ਸਨ।ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਥਾਂ ਹੁਣ ਮਨਜਿੰਦਰ ਸਿੰਘ ਸਿਰਸਾ ਨੇ ਲੈ ਲਈ ਹੈ। ਅੱਜ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਹੋਈ ਤੇ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਨ। ਕਈ ਕਾਨੂੰਨੀ ਅੜਚਨਾਂ ਦੇ ਬਾਅਦ ਅੱਜ ਇਹ ਚੋਣਾਂ ਨੇਪਰੇ ਚੜ ਗਈਆਂ ਹਨ। ਪਿਛਲੇ ਸਾਲ ਦਸੰਬਰ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਸਤੀਫਾ ਦੇ ਦਿੱਤਾ ਸੀ ਤੇ ਫਿਰ ਕਮੇਟੀ ਦੀ ਕਾਰਜਕਾਰਨੀ ਵੀ ਭੰਗ ਕਰ ਦਿੱਤੀ ਗਈ ਸੀ। ਇਸ ਮਗਰੋਂ ਜੀਕੇ ‘ਤੇ ਭ੍ਰਿਸ਼ਟਾਚਾਰ ਦਾ ਕੇਸ ਵੀ ਦਰਜ ਹੋ ਗਿਆ ਸੀ। ਜੀਕੇ ਦੇ ਵਿਰੋਧੀ ਸਰਨਾ ਧੜੇ ਦੇ ਸਿੱਖ ਆਗੂ ਗੁਰਮੀਤ ਸਿੰਘ ਸ਼ੰਟੀ ਨੇ ਸ਼ਿਕਾਇਤ ਕੀਤੀ ਸੀ।
ਭਾਜਪਾ ਵਿਧਾਇਕ ਮਨਜਿੰਦਰ ਸਿਰਸਾ ਨੂੰ ਬਣਾਇਆ ਗਿਆ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ
Total Views: 102 ,
Real Estate