ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਦੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸੱਦੀ ਇਕੱਤਰਤਾ ਦੌਰਾਨ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਸਿੱਖਾਂ ਨਾਲ 75 ਵਾਅਦੇ ਕੀਤੇ ਪਰ ਇੱਕ ਵੀ ਪੂਰਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਸ਼ਮੀਰੀਆਂ, ਨਾਗਿਆਂ ਅਤੇ ਹੋਰਾਂ ਨਾਲ ਗੱਲ ਕਰ ਸਕਦੀ ਹੈ ਤਾਂ ਸਿੱਖਾਂ ਨਾਲ ਕਿਉਂ ਨਹੀਂ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਜੇਕਰ ਪੰਜਾਬ ਤੋਂ ਅਵਾਜ਼ ਦਬਾਈ ਗਈ ਤਾਂ ਅਸੀਂ ਹਰਿਆਣਵੀ ਬਣਕੇ ਬੋਲਾਂਗੇ, ਬੰਗਾਲੀ ਬਣ ਕੇ ਬੋਲਾਂਗੇ, ਅਮਰੀਕਾ, ਇੰਗਲੈਂਡ ਅਤੇ ਦੁਨੀਆਂ ਵਿਚੋਂ ਹਰ ਥਾਂ ਬੋਲਾਂਗੇ। ਜਥੇਦਾਰ ਨੇ ਇਲਜਾਮ ਲਾਇਆ ਕਿ ਪੰਜਾਬ ਅਤੇ ਸਿੱਖਾਂ ਦੇ ਖਿਲਾਫ਼ ਜੋ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਉਸ ਨੂੰ ਤੋੜਨ ਲਈ ਪੱਤਰਕਾਰਾਂ ਦਾ ਇੱਕ ਗਰੁੱਪ ਬਣਾਇਆ ਜਾਵੇਗਾ।
Total Views: 165 ,
Real Estate
















